ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੁਣੇ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਡਾਕਟਰ ਵਲੋਂ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਪਹਿਲਾਂ ਉਸ ਨੇ ਆਪਣੀ ਪਤਨੀ ਦਾ ਗਲਾ ਘੁੱਟਿਆ ਤੇ ਫਿਰ ਦੋਵੇ ਬੱਚਿਆਂ ਨੂੰ ਖੂਹ ਵਿੱਚ ਸੁੱਟ ਦਿੱਤਾ। ਜਿਸ ਕਾਰਨ ਖੁਦ ਘਰ ਆ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੂੰ ਇਸ ਮਾਮਲੇ ਸਬੰਧੀ ਇੱਕ ਨੋਟ ਬਰਾਮਦ ਹੋਇਆ ਹੈ । ਜਿਸ 'ਚ ਪਤੀ ਨੇ ਲਿਖਿਆ ਕਿ ਉਹ ਆਪਣੀ ਪਤਨੀ ਦੇ ਤਸ਼ੱਦਦ ਤੋਂ ਬਹੁਤ ਪ੍ਰੇਸ਼ਾਨ ਹੋ ਚੁੱਕਾ ਸੀ ,ਇਸ ਲਈ ਉਸ ਨੇ ਇਹ ਕਦਮ ਚੁੱਕਿਆ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਣੇ ਦੀ ਦੌਡ਼ ਤਹਿਸੀਲ ਦੇ ਵਰਵੰਡ ਇਲਾਕੇ ਦੇ ਰਹਿਣ ਵਾਲੇ ਡਾਕਟਰ ਅਤੁਲ ਤੇ ਪੱਲਵੀ ਦਾ ਪਿਛਲੇ ਕਈ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ। ਜਿਸ ਤੋਂ ਬਾਅਦ ਅੱਜ ਡਾਕਟਰ ਅਤੁਲ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।
by jaskamal