by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ’ਚ ਜੇਠ ਤੇ ਜਠਾਣੀ ਦੇ ਤਾਅਨਿਆਂ ਤੋਂ ਪ੍ਰੇਸ਼ਾਨ ਹੋ ਕੇ ਇਕ ਦਰਾਣੀ ਨੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਹਰਪ੍ਰੀਤ ਕੌਰ ਦੇ ਪਤੀ ਰੋਹਿਤ ਪਾਸੀ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਤੇ ਉਸ ਦੀ ਭਾਬੀ ਅਕਸਰ ਹੀ ਉਨ੍ਹਾਂ ਨਾਲ ਲੜਾਈ ਝਗੜਾ ਕਰਦੇ ਰਹਿੰਦੇ ਹਨ। ਜਿਸ ਦੇ ਬਾਵਜੂਦ ਉਸ ਦੇ ਭਰਾ-ਭਾਬੀ ਉਸ ਦੀ ਪਤਨੀ ਹਰਪ੍ਰੀਤ ਕੌਰ ਨੂੰ ਤਾਅਨੇ ਮਿਹਣੇ ਮਾਰਦੇ ਰਹਿੰਦੇ ਸਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜੇਠ ਜੇਠਾਣੀ ਤੋਂ ਦੁਖੀ ਹੋ ਕੇ ਹਰਪ੍ਰੀਤ ਕੌਰ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।