by simranofficial
ਅਮਰੀਕਾ (ਐਨ .ਆਰ .ਆਈ ਮੀਡਿਆ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵੱਡੇ ਬੇਟੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ।ਰਿਪੋਰਟਾਂ ਅਨੁਸਾਰ ਡੋਨਾਲਡ ਜੂਨੀਅਰ ਵਿੱਚ ਕੋਵਿਡ-19 ਦਾ ਕੋਈ ਲੱਛਣ ਨਹੀਂ ਹੈ ਅਤੇ ਉਹ ਆਪਣੇ ਕੈਬਿਨ ਵਿੱਚ ਕੁਆਰੰਟੀਨ ਹੋ ਰਹੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ਨਾਲ ਚੋਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਸੀ ।ਇਸ ਤੋਂ ਪਹਿਲਾਂ ਅਕਤੂਬਰ ਵਿੱਚ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਮਿਲਾਨਿਆ ਅਤੇ ਬੇਟਾ ਬੈਰਨ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਰਾਸ਼ਟਰਪਤੀ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਕੁਝ ਦਿਨਾਂ ਵਿੱਚ ਉਹ ਵਾਪਸ ਆ ਗਏ ਸਨ ।