by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੰਮ ਤੋਂ ਘਰ ਵਾਪਸ ਜਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਨਸ਼ੇੜੀਆਂ ਨੇ ਇੱਕ ਨੌਜਵਾਨ ਦੇ ਢਿੱਡ 'ਚ ਚਾਕੂ ਮਾਰ ਕੇ ਕਈ ਵਾਰ ਕੀਤੇ ਹਨ,ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਆਸ਼ੀਸ਼ ਦੇ ਰੂਪ 'ਚ ਹੋਈ ਹੈ । ਜਾਣਕਾਰੀ ਅਨੁਸਾਰ ਆਸ਼ੀਸ਼ ਆਪਣੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ ਤਾਂ ਕਿਸੇ ਗੱਲ ਨੂੰ ਲੈ ਕੇ ਉਸ ਦੀ ਨਸ਼ੇੜੀਆਂ ਨਾਲ ਲੜਾਈ ਹੋ ਗਈ । ਜਿਸ ਤੋਂ ਬਾਅਦ ਨਸ਼ੇੜੀਆਂ ਨੇ ਉਸ ਨਾਲ ਕੁੱਟਮਾਰ ਕਰਦੇ ਚਾਕੂ ਮਾਰ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।