ਨਸ਼ੇ ਦੀ ਓਵਰਡੋਜ਼ ਨੇ ਲਈ 20 ਸਾਲਾ ਨੌਜਵਾਨ ਦੀ ਜਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚਿੱਟੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਪਿੰਡ ਸਾਦਿਕ ਦੇ ਰੂਪ 'ਚ ਹੋਈ ਹੈ। ਮ੍ਰਿਤਕ ਨੇ ਪਿਤਾ ਨੇ ਕਿਹਾ ਕਿ ਮਨਪ੍ਰੀਤ ਨਸ਼ਾ ਕਰਨ ਦਾ ਆਦੀ ਸੀ ਤੇ ਬੀਤੀ ਰਾਤ ਜਦੋ ਉਹ ਨਸ਼ਾ ਲੈਣ ਲਈ ਗਿਆ ਤਾਂ ਘਰ ਵਾਪਸ ਨਹੀ ਆਇਆ । ਪਰਿਵਾਰਿਕ ਮੈਬਰਾਂ ਵਲੋਂ ਮਨਪ੍ਰੀਤ ਸਿੰਘ ਦੀ ਕਾਫੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਪਤਾ ਨਹੀ ਲੱਗ ਸਕਿਆ । ਫਿਰ ਸਵੇਰੇ ਉਸ ਦੀ ਲਾਸ਼ ਪਿੰਡ ਕਾਹਨ ਸਿੰਘ ਦੇ ਇਲਾਕੇ 'ਚੋ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤੀ । ਪਰਿਵਾਰਿਕ ਮੈਬਰਾਂ ਵਲੋਂ ਪ੍ਰਸ਼ਾਸਨ ਕੋਲ ਨਸ਼ਾ ਵੇਚਣ ਵਾਲਿਆਂ ਨੂੰ ਫੜਣ ਦੀ ਅਪੀਲ ਕੀਤੀ ਗਈ ਹੈ ।