by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ 'ਚ ਮੁੜ ਪੇਸ਼ੀ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਪਿਛਲੇ 2 ਮਹੀਨਿਆਂ ਤੋਂ ਪਟਿਆਲਾ ਜੇਲ੍ਹ 'ਚ ਬੰਦ ਹਨ।ਮਜੀਠੀਆ ਨੇ ਡਰਗੱਜ਼ ਕੇਸ ਮਾਮਲੇ 'ਚ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ 'ਚ ਲੱਗੀਆਂ ਧਾਰਾਵਾਂ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।