by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡਰਗੱਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹੁਣ ਪੰਜਾਬ 'ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ।ਸੁਪਰੀਮ ਕੋਰਟ 'ਚ ਇਹ ਕੇਸ ਖਾਰਜ ਕਰਨ ਦੀ ਪਟੀਸ਼ਨ ਪਾਈ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ। ਦੱਸਣਯੋਗ ਹੈ ਕਿ ਇਸ ਸਮੇਂ ਬਿਕਰਮ ਮਜੀਠੀਆ ਜੇਲ੍ਹ 'ਚ ਬੰਦ ਹਨ ਅਤੇ ਡਰਗੱਜ਼ ਮਾਮਲੇ 'ਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਂ ਸਾਹਮਣੇ ਆਇਆ ਸੀ।