ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਵਿੱਚ ਲਗਾਤਾਰ ਨਸ਼ੇ ਦੇ ਮਾਮਲੇ ਵੱਧ ਰਹੇ ਹਨ, ਆਏ ਦਿਨ ਪੁਲਿਸ ਵਲੋਂ ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ। ਉੱਥੇ ਹੀ ਇਕ ਮਾਮਲਾ ਸਾਮਣੇ ਆਇਆ ਹੈ। ਜਿਥੇ ਮੁਹਾਲੀ ਪੁਲਿਸ ਨੇ ਐਬੂਲੈਸ ਰਹੀ ਨਸ਼ਿਆਂ ਦੀ ਤਸਕਰੀ ਕਰਨ ਵਲੋਂ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਊਨਾ ਕੋਲੋਂ 68 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਸਬੰਧ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਐਸ. ਐਸ. ਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐਸ ਪੀ ਅਮਨਦੀਪ ਸਿੰਘ ਬਰਾੜ ਤੇ ਡੀ.ਐਸ. ਪੀ ਗੁਰਸ਼ੇਰ ਸਿੰਘ ਸੰਧੂ ਦੀ ਆਗਵਾਈ ਕਰਨ ਵਾਲੀ ਟੀਮ ਨੇ ਅੰਬਾਲਾ ਚੰਡੀਗੜ੍ਹ ਹਾਈਵੇਅ ਪਿੰਡ ਦਪਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅੰਬਾਲਾ ਤੋਂ ਆ ਰਹੀ ਐਬੂਲੈਸ ਨੂੰ ਰੋਕ ਕੇ ਚੈਕਿੰਗ ਲਈ ਰੋਕਿਆ ਗਿਆ ਸੀ।
ਚੈਕਿੰਗ ਦੌਰਾਨ ਦੇਖਿਆ ਐਬੂਲੈਸ ਵਿੱਚ ਇਕ ਵਿਅਕਤੀ ਮਰੀਜ ਦੀ ਤਰਾਂ ਲੰਮਾ ਪਿਆ ਸੀ ਤੇ ਦੂਜਾ ਉਸ ਨਾਲ ਦੇਖਭਾਲ ਲਈ ਬੈਠਾ ਹੋਇਆ ਸੀ। ਸ਼ੱਕ ਪੈਣ 'ਤੇ ਐਬੂਲੈਸ ਨੂੰ ਚੈਕ ਕਰਨ ਤੇ ਮਰੀਜ਼ ਬਣੇ ਵਿਅਕਤੀ ਦੇ ਸਿਰਹਾਣੇ ਦੀ ਤਲਾਸ਼ੀ ਲੈਣ ਉੱਤੇ ਉਸ ਵਿੱਚ 8 ਕਿਲੋ ਅਫ਼ੀਮ ਬਰਾਮਦ ਕੀਤੀ ਗਈ। ਪੁਲਿਸ ਨੇ ਤਿੰਨਾ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ।