ਅੰਮ੍ਰਿਤਸਰ (ਸਾਹਿਬ) : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਹੈ। ਪੁਲਿਸ ਨੇ 1 ਕਿਲੋ ਆਈ.ਸੀ.ਈ.(ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਬਰਾਮਦ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਹੈ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਵੀ ਇਸੇ ICE ਨਸ਼ੇ ਸਮੇਤ ਫੜਿਆ ਗਿਆ ਸੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਈ ਗਈ ਕਾਰਵਾਈ ‘ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੱਤਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ 3 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 1 ਕਿਲੋ ਆਈਸੀਈ ਡਰੱਗ , 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਸ਼ਾਮਲ ਹੈ।