by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਖੰਨਾ ਤੋਂ ਲੁਧਿਆਣਾ ਜਾਣ ਵਾਲੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ ਵਾਪਰ ਗਿਆ । ਦੱਸਿਆ ਜਾ ਰਿਹਾ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ । ਫੈਕਟਰੀ ਮਜ਼ਦੂਰਾਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ । ਇਸ ਹਾਦਸੇ ਦੌਰਾਨ 1 ਮਹਿਲਾ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਖ਼ਮੀਆਂ 'ਚ ਜ਼ਿਆਦਾਤਰ ਮਹਿਲਾਵਾਂ ਸ਼ਾਮਲ ਹਨ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।