by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਟੀ ਰਾਹਤ ਮਿਲੀ ਹੈ, ਉੱਥੇ ਹੀ ਹੁਣ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਹੋ ਗਏ ਹਨ। ਮੋਹਾਲੀ 'ਚ ਸਥਿਤੀ ਕਾਬੂ ਤੋਂ ਬਾਹਰ ਹੋਣ 'ਤੇ NDRF ਦੀ ਟੀਮ ਬੁਲਾਈ ਗਈ ਹੈ । ਦੱਸਿਆ ਜਾ ਰਿਹਾ ਭਾਰੀ ਮੀਂਹ ਕਾਰਨ ਵਿਗੜਦੇ ਹਾਲਤ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਲਰਟ ਹਨ ।
ਉਨ੍ਹਾਂ ਨੇ ਸਾਰੇ ਵਿਧਾਇਕਾਂ ਅਧਿਕਾਰੀਆਂ ਨੂੰ ਫੀਲਡ 'ਚ ਜਾਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ 'ਚ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਪੰਜਾਬ - ਹਰਿਆਣਾ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਵੱਖ -ਵੱਖ ਥਾਵਾਂ 'ਤੇ 10 ਜੁਲਾਈ ਨੂੰ ਕੋਈ ਕੰਮ ਨਹੀ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਸਬੰਧੀ 'ਚ ਮਾਨਯੋਗ ਚੀਫ਼ ਜਸਟਿਸ ਨੂੰ ਪਹਿਲਾਂ ਹੀ ਬੇਨਤੀ ਪੱਤਰ ਭੇਜਿਆ ਜਾ ਚੁੱਕਾ ਹੈ ਕਿ ਵਕੀਲਾਂ ਦੀ ਹਾਜ਼ਰੀ ਨਾ ਹੋਣ ਕਾਰਨ ਕੋਈ ਉਲਟ ਹੁਕਮ ਪਾਸ ਨਾ ਕਰਨ ।