by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਇਕ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਦੌਰਾਨ ਝਗੜਾ ਇੰਨਾ ਵੱਧ ਗਿਆ ਕਿ ਵਿਆਹ ਵਿਚ ਨਾ ਸਿਰਫ ਇੱਟਾਂ ਰੋੜੇ ਹੀ ਚੱਲੇ ਸਗੋਂ ਗੱਡੀਆਂ ਦੀ ਵੀ ਰੱਜ ਕੇ ਭੰਨਤੋੜ ਕੀਤੀ ਗਈ।
ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦੇ ਉਸ ’ਤੇ ਹਮਲਾ ਕੀਤਾ ਗਿਆ ਹੈ। ਵਿਆਹ ਸਮਾਗਮ ਵਿਚ ਲਲਕਾਰੇ ਮਾਰੇ ਜਾ ਰਹੇ ਸਨ ਅਤੇ ਉਸ ਵਲੋਂ ਵਰਜਨ ਅਤੇ ਪੁਰਾਣੀ ਰੰਜਿਸ਼ ਤਹਿਤ ਪਹਿਲਾਂ ਉਸ ਨਾਲ ਗਾਲੀ ਗਲੋਚ ਕੀਤਾ ਗਿਆ ਅਤੇ ਫਿਰ ਉਸ ’ਤੇ ਹਮਲਾ ਕਰ ਦਿੱਤਾ ਗਿਆ।
ਪੀੜਤ ਸੁਖਦੇਵ ਨੇ ਦੱਸਿਆ ਕਿ ਮੁਲਾਜ਼ਮਾਂ ਖ਼ਿਲਾਫ਼ ਸ਼ਿਕਾਇਤ ਲੈ ਕੇ ਉਹ ਥਾਣਾ ਝਬਾਲ ਵਿਖੇ ਗਏ ਪਰ ਉਥੇ ਵੀ ਦੂਜੀ ਧਿਰ ਦੇ ਵਿਅਕਤੀਆਂ ਨੇ ਥਾਣੇ ਅੰਦਰ ਹੀ ਉਸ ’ਤੇ ਹਮਲਾ ਕਰ ਦਿੱਤਾ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।