by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਚਚੇਰੇ ਭਰਾ ਨੇ 7 ਸਾਲਾ ਬੱਚੇ ਨੂੰ ਸਿਗਰਟ ਨਾਲ ਸਾੜਿਆ। ਮੁੰਡੇ ਨੇ ਦੋਸ਼ ਲਗਾਏ ਕਿ ਉਸ ਦੇ ਚਚੇਰੇ ਭਰਾ ਨੇ ਉਸ ਦੀਆਂ ਗਲ੍ਹਾਂ ਨੂੰ ਸਿਗਰਟ ਨਾਲ ਸਾੜ ਦਿੱਤਾ ।ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਬੱਚੇ ਦੇ ਮਾਪਿਆਂ ਵਿਚਾਲੇ ਕਾਨੂੰਨੀ ਲੜਾਈ ਚੱਲ ਰਹੀ ਹੈ। ਬੱਚੇ ਨੇ ਬਿਆਨਾਂ 'ਚ ਕਿਹਾ ਕਿ ਉਸ ਦੇ ਚਚੇਰੇ ਭਰਾ ਨੇ ਉਸ ਨੂੰ ਸਿਗਰਟ ਨਾਲ ਸਾੜਿਆ। ਉਸ ਨੇ ਕਿਸੇ ਨੂੰ ਵੀ ਨਾ ਦੱਸਣ ਦੀ ਧਮਕੀ ਦਿੱਤੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੰਡੇ ਨੇ ਹਿੰਮਤ ਕਰਕੇ ਆਪਣੇ ਟਿਊਸ਼ਨ ਅਧਿਆਪਕ ਨਾਲ ਸਾਰੀ ਗੱਲ ਸਾਂਝੀ ਕੀਤੀ ।ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।