by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ - ਗੁਰਦਾਸਪੁਰ ਨੈਸ਼ਨਲ ਹਾਈਵੇਅ ਬਾਈਪਾਸ 'ਤੇ ਭਿਆਨਕ ਸੜਕ ਹਾਦਸੇ ਦੌਰਾਨ ਟਰੱਕ ਚਾਲਕ ਨੇ ਮੋਟਰਸਾਈਕਲ 'ਤੇ ਜਾਂਦੇ ਪਤੀ- ਪਤਨੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਗੰਭੀਰ ਜਖ਼ਮੀ ਹੋ ਗਏ । ਦੱਸਿਆ ਜਾ ਰਿਹਾ ਇਹ ਹਾਦਸਾ ਬੱਜਰੀ ਨਾਲ ਭਰੇ ਟਰੱਕ ਤੇ ਮੋਟਰਸਾਈਕਲ ਵਿੱਚ ਟੱਕਰ ਨਾਲ ਵਾਪਰਿਆ ਹੈ। ਮੌਕੇ 'ਤੇ ਹੀ ਪੁਲਿਸ ਟੀਮ ਵਲੋਂ ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਦਕਿ ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਣਜੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਮੋਟਰਸਾਈਕਲ 'ਤੇ ਪਤਨੀ ਨਾਲ ਧਾਰੀਵਾਲ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੀ ਮੌਤ ਦਾ ਅਫਸੋਸ ਕਰਨ ਜਾ ਰਹੇ ਸਨ ਕਿ ਅਚਾਨਕ ਬਟਾਲਾ ਕੋਲੋਂ ਪਿਛਲੇ ਤੇਜ਼ ਰਫ਼ਤਾਰ 'ਚ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।