by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਦਿਵਾਸੀ ਅੰਦੋਲਨ ਦੌਰਾਨ ਹਿੰਸਾ ਭੜਕ ਗਈ ਹੈ। ਦੱਸਿਆ ਜਾ ਰਿਹਾ ਇਸ ਮਾਹੌਲ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਤੇ ਨਾਲ ਹੀ ਇੰਟਰਨੈਟ ਦੀ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅੰਦੋਲਨ ਕਾਰਨ ਕਈ ਜ਼ਿਲ੍ਹਿਆਂ 'ਚ ਭਾਰੀ ਫੋਜ ਨੂੰ ਤਾਇਨਾਤ ਕੀਤਾ ਗਿਆ । ਭਾਰਤੀ ਫੋਜ ਵਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਫੋਜ ਨੇ ਦੱਸਿਆ ਕਿ ਮਨੀਪੁਰ ''ਚ ਪ੍ਰਸ਼ਾਸਨ ਦੀ ਅਪੀਲ ਤੋਂ ਬਾਅਦ ਕਾਰਵਾਈ ਕਰਦੇ ਹੋਏ ਬੀਤੀ ਸ਼ਾਮ ਤੋਂ ਸਾਰੇ ਪ੍ਰਭਾਵਿਤ ਖੇਤਰਾਂ 'ਚ ਪੁਲਿਸ ਤੇ ਫੋਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ । ਸਰਕਾਰ ਨੇ ਕਿਹਾ ਕਿ ਕਈ ਇਲਾਕਿਆਂ 'ਚ ਕਰਫਿਊ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ, ਨਾਲ ਹੀ ਅਗਲੇ ਕੁਝ ਦਿਨਾਂ ਤੱਕ ਇੰਟਰਨੈਟ ਸੇਵਾਵਾਂ ਬੰਦ ਰਹੇ ਗਈ । ਪ੍ਰਦਰਸ਼ਨਕਾਰੀਆਂ ਵਲੋਂ ਕਈ ਥਾਵਾਂ 'ਤੇ ਭੰਨਤੋੜ ਵੀ ਕੀਤੀ ਗਈ ਹੈ ।