ਭੂਚਾਲ ਦੇ ਝਟਕਿਆਂ ਨਾਲ ਕੰਬੀ ਪੰਜਾਬ ਦੀ ਧਰਤੀ

by jagjeetkaur

ਵੀਰਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕਾ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਭੱਜ ਗਏ। ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਲੋਕ ਵੀ ਆਪਣਾ ਕੰਮ ਛੱਡ ਕੇ ਇਮਾਰਤਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.1 ਸੀ।

ਭੂਚਾਲ ਦਾ ਕੇਂਦਰ ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਸੀ। ਫਿਲਹਾਲ ਕਿਸੇ ਵੀ ਥਾਂ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦਿੱਲੀ-ਐੱਨਸੀਆਰ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।