by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਖੇ ਭੁਚਾਲ ਝੱਟਕੇ ਮਹਿਸੂਸ ਕੀਤੇ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਭੁਚਾਲ ਦੀ ਤੀਬਰਤਾ 2.80 ਦੱਸੀ ਜਾ ਰਹੀ ਹੈ । ਭੁਚਾਲ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ । ਡਿਪਟੀ ਕਮਿਸ਼ਨ ਨੇ ਕਿਹਾ ਹੈ ਕਿ ਸਵੇਰੇ ਹਿਮਾਚਲ ਪ੍ਰਦੇਸ਼ ਦੀ ਮੰਡੀ ਵਿਖੇ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਹੈ । ਦੱਸ ਦਈਏ ਕਿ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਨਾਲ ਵੀ ਬਹੁਤ ਜਾਨੀ ਤੇ ਮਾਨੀ ਨੁਕਸਾਨ ਹੋਇਆ ਹੈ। ਬਹੁਤ ਇਲਾਕਿਆਂ 'ਚ ਵਾਰ ਵਾਰ ਭੁਚਾਲ ਦੇ ਝੱਟਕੇ ਮਹਿਸੂਸ ਕੀਤੇ ਜਾ ਰਹੇ ਹਨ ।