by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਖਣੀ ਅਮਰੀਕੀ ਦੇਸ਼ ਇਕਵਾਡੋਰ 'ਚ ਭੁਚਾਲ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਰਿਕਟਰ ਪੈਮਾਨੇ 'ਤੇ ਤੀਬਰਤਾ 6.8 ਦਰਜ਼ ਕੀਤੀ ਗਈ ਹੈ। ਭੁਚਾਲ ਕਾਰਨ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਮਲਬੇ ਹੇਠਾਂ ਦੱਬ ਗਏ ਹਨ। ਜਿਨ੍ਹਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ । ਦੱਸਿਆ ਜਾ ਰਿਹਾ ਇਸ ਭੁਚਾਲ ਦੌਰਾਨ ਭਾਰੀ ਨੁਕਸਾਨ ਹੋਇਆ ਹੈ, ਜਦਕਿ ਕਈ ਇਲਾਕਿਆਂ ਦੀ ਬਿਜਲੀ ਠੱਪ ਹੋ ਗਈ।
ਜਾਣਕਾਰੀ ਅਨੁਸਾਰ ਅਮਰੀਕਾ ਦੇ ਇਕਵਾਡੋਰ 'ਚ ਜਦ ਭੁਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਪੂਰੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਆਪਣੇ ਘਰ ਛੱਡ ਕੇ ਬਾਹਰ ਨਿਕਲ ਆਏ। ਇਸ ਦੇ ਨਾਲ ਹੀ ਭੁਚਾਲ ਨੂੰ ਦੇਖਦੇ ਹੋਏ ਰਾਸ਼ਟਰਪਤੀ ਗੁਲੇਰਮੋ ਲਾਸੋ ਨੇ ਲੋਕਾਂ ਨੂੰ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ ।