ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਹਿਦ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ 'ਚ ਕਾਰਬੋਹਾਈਡਰੇਟ, ਪ੍ਰੋਟੀਨ, ਵਿਟਾਮਿਨ ਏ, ਬੀ, ਸੀ, ਆਇਰਨ, ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਸੋਡੀਅਮ ਆਦਿ ਪੋਸ਼ਕ ਤੱਤ ਪਾਏ ਜਾਂਦੇ ਹਨ।
ਸ਼ੂਗਰ ਦੇ ਮਰੀਜ਼ਾਂ ਲਈ : ਸ਼ਹਿਦ ਵਿੱਚ Fructose ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦਾ ਮੁੱਖ ਸਰੋਤ ਹੈ। ਅਜਿਹੇ 'ਚ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸ਼ੂਗਰ ਦੇ ਮਰੀਜ਼ਾਂ ਦਾ ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ।
ਦੰਦਾਂ ਨੂੰ ਨੁਕਸਾਨ : ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਦਿਨ ਭਰ ਸ਼ਹਿਦ ਦੀ ਮਾਤਰਾ ਦਾ ਸੇਵਨ ਕਰਨ 'ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਸ਼ਹਿਦ ਦੇ ਜ਼ਿਆਦਾ ਸੇਵਨ ਨਾਲ ਦੰਦਾਂ ਅਤੇ ਮਸੂੜਿਆਂ ਦੇ ਸੜਨ ਦਾ ਖ਼ਤਰਾ ਵਧ ਜਾਂਦਾ ਹੈ।
ਸ਼ਹਿਦ ਖਾਂਦੇ ਸਮੇਂ ਰੱਖੋ ਇਹ ਸਾਵਧਾਨੀਆਂ : ਸ਼ਹਿਦ 'ਚ ਚੀਨੀ ਹੁੰਦੀ ਹੈ ਅਤੇ ਇਸ ਦੀ ਵਰਤੋਂ ਸੰਜਮ ਵਿਚ ਕਰਨੀ ਚਾਹੀਦੀ ਹੈ। 12 ਮਹੀਨੇ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਹਿਦ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਕਾਰਨ ਬੱਚਿਆਂ ਵਿੱਚ ਕਲੋਸਟ੍ਰਿਡੀਅਮ ਇਨਫੈਕਸ਼ਨ ਦਾ ਖ਼ਤਰਾ ਰਹਿੰਦਾ ਹੈ। ਇਹ ਵੱਡੇ ਬੱਚਿਆਂ ਲਈ ਸੁਰੱਖਿਅਤ ਮੰਨਿਆ ਜਾਂਦਾ ਹੈ।