by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੈਸ਼ਨਲ ਹੈਰਾਲਡ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੌਥੇ ਦਿਨ ਰਾਹੁਲ ਗਾਂਧੀ ਤੋਂ ਕਰੀਬ 12 ਘੰਟੇ ਪੁੱਛਗਿੱਛ ਕੀਤੀ। ਰਾਹੁਲ ਗਾਂਧੀ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਏਜੰਸੀ ਦੇ ਹੈੱਡਕੁਆਰਟਰ ਤੋਂ ਰਵਾਨਾ ਹੋਏ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਸਵੇਰੇ 11 ਵਜੇ ਤੋਂ ਬਾਅਦ ਈਡੀ ਦਫ਼ਤਰ ਪੁੱਜੇ ਸਨ।
ਜਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਈ.ਡੀ. ਦੇ ਜਾਂਚ ਅਧਿਕਾਰੀ ਨੂੰ ਪੱਤਰ ਲਿਖ ਕੇ (17 ਜੂਨ) ਨੂੰ ਹੋਣ ਵਾਲੀ ਪੁੱਛਗਿੱਛ ਤੋਂ ਛੋਟ ਦੇਣ ਦੀ ਬੇਨਤੀ ਕੀਤੀ ਸੀ ਕਿਉਂਕਿ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਬੀਮਾਰ ਸਨ। ਈ.ਡੀ. ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲਈ ਸੀ ਤੇ ਉਸ ਨੂੰ 21 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ।