by jaskamal
ਨਿਊਜ਼ ਡੈਸਕ : ED ਨੇ ਸ਼ੁੱਕਰਵਾਰ ਨੂੰ ਕਥਿਤ ਅਧਿਆਪਕ ਭਰਤੀ ਘਪਲੇ ’ਚ ਪੱਛਮੀ ਬੰਗਾਲ ਦੇ ਮੰਤਰੀ ਪਾਰਥ ਚੈਟਰਜੀ ਦੀ ਨਜ਼ਦੀਕੀ ਅਰਪਿਤਾ ਮੁਖਰਜੀ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਈਡੀ ਨੂੰ 20 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ। ਈਡੀ ਨੇ ਇਕ ਬਿਆਨ ’ਚ ਕਿਹਾ, ‘‘ਇਹ ਪੈਸਾ SSC ਘਪਲੇ ਨਾਲ ਜੁੜੇ ਹੋਣ ਦਾ ਸ਼ੱਕ ਹੈ।’’ ਨੋਟ ਕਾਊਂਟਿੰਗ ਮਸ਼ੀਨ ਰਾਹੀਂ ਨਕਦੀ ਦੀ ਗਿਣਤੀ ਕਰਨ ਲਈ ਜਾਂਚ ਟੀਮ ਬੈਂਕ ਅਧਿਕਾਰੀਆਂ ਦੀ ਮਦਦ ਲੈ ਰਹੀ ਹੈ।
ED ਨੇ ਕਿਹਾ ਕਿ ਅਰਪਿਤਾ ਮੁਖਰਜੀ ਦੇ ਘਰੋਂ 20 ਤੋਂ ਵੱਧ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਸਬੰਧੀ ਜਾਂਚ ਜਾਰੀ ਹੈ। ਈਡੀ ਵੱਲੋਂ ਬਿਆਨ ’ਚ ਕਿਹਾ ਗਿਆ ਹੈ ਕਿ ਚੈਟਰਜੀ ਤੋਂ ਇਲਾਵਾ ਸਿੱਖਿਆ ਰਾਜ ਮੰਤਰੀ ਪਰੇਸ਼ ਸੀ ਅਧਿਕਾਰੀ, ਵਿਧਾਇਕ ਮਾਣਿਕ ਭੱਟਾਚਾਰੀਆ ਅਤੇ ਹੋਰਾਂ ਦੇ ਕੰਪਲੈਕਸਾਂ ’ਚ ਛਾਪਾ ਮਾਰਿਆ ਗਿਆ ਹੈ।