by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਚ ਅੰਮ੍ਰਿਤਸਰ ਦੇ ਡੇਰਾ ਬਿਆਸ ਸਥਿਤ ਰਾਧਾ ਸੁਆਮੀ ਡੇਰਾ 'ਚ ਸ਼ਿਰਕਤ ਕਰਨਗੇ। ਕਿਹਾ ਜਾ ਰਿਹਾ ਕਿ ਹਿਮਾਚਲ 'ਚ ਵੀ ਰਾਧਾ ਸੁਆਮੀ ਡੇਰਾ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੇ ਮੱਦੇਨਜ਼ਰ ਹੀ PM ਮੋਦੀ ਡੇਰਾ ਬਿਆਸ ਪਹੁੰਚ ਰਹੇ ਹਨ । ਇਸ ਦੌਰਾਨ PM ਮੋਦੀ ਡੇਰਾ ਮੁੱਖੀ ਨੂੰ ਵੀ ਮਿਲਣਗੇ ਪਰ ਕਿਸਾਨਾਂ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਭਰ 'ਚ PM ਮੋਦੀ ਦੇ ਪੁਤਲੇ ਫੁਕਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ 'ਚ ਮਾਮਲੇ 'ਚ ਕਿਸਾਨਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ । ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ । ਉਹ ਉਥੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲਿਆਂ ਚੋਣਾਂ ਸਬੰਧੀ ਰੈਲੀਆਂ ਨੂੰ ਸੰਬੋਧਨ ਕਰਨਗੇ ।