by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੰਜਾਬ ’ਚ CM ਸਿੰਘ ਮਾਨ ਦੀ ਸਰਕਾਰ ਨੂੰ ਇਹ ਵੱਡਾ ਝਟਕਾ ਲੱਗਿਆ ਹੈ। ਜਿੱਤ ਤੋਂ ਬਾਅਦ ਨੌਜਵਾਨਾਂ ਤੇ ਬਜ਼ੁਰਗਾਂ 'ਚ ਖਾਸਾ ਉਤਸ਼ਾਹ ਵੇਖਣ ਨੂੁੰ ਮਿਲਿਆ। ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਵੀ ਮਰਹੂਮ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿੱਚ ਮਾਰੀ ਥਾਪੀ।