by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ, ਫਲਾਈਟ ਦੌਰਾਨ ਇੱਕ ਪੰਛੀ ਉਸਦੇ ਹੈਲੀਕਾਪਟਰ ਨਾਲ ਟਕਰਾ ਗਿਆ। ਇਸ ਤੋਂ ਬਾਅਦ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਕਰਵਾਈ। ਫਿਲਹਾਲ ਸੀਐਮ ਯੋਗੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਸੀਐਮ ਯੋਗੀ ਸਰਕਟ ਹਾਊਸ ਪਰਤ ਗਏ। ਦੱਸ ਦੇਈਏ ਕਿ ਪੀਐਮ ਮੋਦੀ ਦੇ ਵਾਰਾਣਸੀ ਦੌਰੇ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀਐਮ ਯੋਗੀ ਵਾਰਾਣਸੀ ਵਿੱਚ ਸਨ।
ਦੱਸ ਦੇਈਏ ਕਿ ਜੁਲਾਈ 'ਚ ਪੀਐਮ ਮੋਦੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਸੀਐਮ ਯੋਗੀ ਕੱਲ੍ਹ ਕਾਸ਼ੀ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਰੋਡਮੈਪ ਤਿਆਰ ਕੀਤਾ। ਮੁੱਖ ਮੰਤਰੀ ਨੇ ਕਾਲ ਭੈਰਵ ਅਤੇ ਬਾਬਾ ਵਿਸ਼ਵਨਾਥ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਸਰਕਟ ਹਾਊਸ ਵਿਖੇ ਵਿਕਾਸ ਕਾਰਜਾਂ ਤੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ।