ਓਨਟਾਰੀਓ ਨਿਊਜ਼ ਡੈਸਕ : ਓਟਾਵਾ ਪੁਲਿਸ "ਫ੍ਰੀਡਮ ਕਾਫਲੇ" ਦੇ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦੇ ਰਹੀ ਹੈ ਜੇਕਰ ਉਹ ਸ਼ਹਿਰ ਦੀਆਂ ਸੜਕਾਂ ਨੂੰ ਰੋਕਣਾ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ "ਗ੍ਰਿਫਤਾਰ ਕੀਤਾ ਜਾ ਸਕਦਾ ਹੈ"। ਓਟਾਵਾ ਪੁਲਿਸ ਨੇ ਸਿੱਧੇ ਤੌਰ ਉਤੇ ਪ੍ਰਦਰਸ਼ਨ ਕਰ ਰਹੇ ਵਿਰੋਧੀਆਂ ਨੂੰ ਇਕ ਪ੍ਰੈੱਸ ਰਿਲੀਜ਼ ਰਾਹੀਂ ਚਿਤਾਵਨੀ ਦਿੱਤੀ ਹੈ ਕਿ ਪ੍ਰਦਰਸ਼ਨ ਕਾਰਨ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂ ਕਿ ਇਹ ਚਿਤਾਵਨੀ ਪ੍ਰਦਰਸ਼ਨ ਦੇ 13ਵੇਂ ਦਿਨ ਆਈ ਹੈ, ਕਿਉਂਕਿ ਕਈ ਟਰੱਕ ਓਟਾਵਾ ਦੇ ਡਾਊਨਟਾਊਨ ਕੋਰ ਦੀਆਂ ਸੜਕਾਂ ਨੂੰ ਜਾਮ ਕਰਨਾ ਜਾਰੀ ਰੱਖਦੇ ਹਨ।
"ਡਾਊਨਟਾਊਨ ਕੋਰ 'ਚ ਸੜਕਾਂ ਨੂੰ ਰੋਕਣ ਦੀ ਗੈਰ-ਕਾਨੂੰਨੀ ਕਾਰਵਾਈ ਦੇ ਨਤੀਜੇ ਵਜੋਂ ਲੋਕਾਂ ਨੂੰ ਆਪਣੀ ਜਾਇਦਾਦ ਦੀ ਕਾਨੂੰਨੀ ਵਰਤੋਂ, ਆਨੰਦ ਤੇ ਸੰਚਾਲਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਓਟਾਵਾ ਪੁਲਿਸ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਬਿਆਨ 'ਚ ਕਿਹਾ ਗਿਆ। ਉਨ੍ਹਾ ਕਿਹਾ ਕਿ ਕੋਈ ਵੀ ਵਿਅਕਤੀ ਜੋ ਸੜਕਾਂ ਨੂੰ ਰੋਕਦਾ ਹੈ ਜਾਂ ਸੜਕਾਂ ਦੇ ਬਲਾਕ 'ਚ ਦੂਜਿਆਂ ਦੀ ਸਹਾਇਤਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਹੋ ਸਕਦੀ ਹੈ। ਤੁਹਾਨੂੰ ਤੁਰੰਤ ਹੋਰ ਗੈਰ-ਕਾਨੂੰਨੀ ਗਤੀਵਿਧੀ ਬੰਦ ਕਰਨੀ ਚਾਹੀਦੀ ਹੈ ਨਹੀਂ ਤਾਂ ਤੁਹਾਨੂੰ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬਿਆਨ 'ਚ ਚੇਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ ਵਿਅਕਤੀ ਸੜਕਾਂ ਨੂੰ ਰੋਕਣ ਜਾਂ ਇਸ ਕੰਮ 'ਚ ਦੂਜਿਆਂ ਦੀ ਮਦਦ ਕਰਦਾ ਪਾਇਆ ਗਿਆ, ਉਸ ਨੂੰ "ਬਿਨਾਂ ਵਾਰੰਟ ਤੋਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।" ਉਨ੍ਹਾਂ ਦੇ ਵਾਹਨਾਂ ਨੂੰ ਵੀ ਹਿਰਾਸਤ 'ਚ ਲਿਆ ਜਾ ਸਕਦਾ ਹੈ। ਪੁਲਿਸ ਨੇ ਅੱਗੇ ਕਿਹਾ, "ਪ੍ਰਦਰਸ਼ਨ ਨਾਲ ਜੁੜੀ ਗੈਰ-ਕਾਨੂੰਨੀ ਗਤੀਵਿਧੀ ਨਾਲ ਸਬੰਧਤ ਦੋਸ਼ ਜਾਂ ਸਜ਼ਾਵਾਂ ਅਮਰੀਕਾ ਦੀ ਸਰਹੱਦ ਪਾਰ ਕਰਨ ਤੋਂ ਇਨਕਾਰ ਕਰਨ ਦਾ ਕਾਰਨ ਬਣ ਸਕਦੀਆਂ ਹਨ।