by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਮਾਨ ਵਲੋਂ ਜ਼ੀਰਾ ਫੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਜਾਣ ਤੋਂ ਬਾਅਦ ਵੀ ਸਾਂਝੇ ਮੋਰਚੇ ਵਲੋਂ ਧਰਨਾ ਜਾਰੀ ਹੈ। ਸਾਂਝੇ ਮੋਰਚੇ ਵਲੋਂ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਜਦੋ ਤੱਕ ਸਰਕਾਰ ਫੈਕਟਰੀ ਬੰਦ ਕਰਨ ਸਬੰਧੀ ਲਿਖਤੀ ਨੋਟੀਫਿਕੇਸ਼ਨ ਨਹੀਂ ਜਾਰੀ ਕਰਦੇ ਹੈ ,ਉਦੋਂ ਤੱਕ ਧਰਨਾ ਜਾਰੀ ਰਹੇਗਾ। ਲੋਕਾਂ ਨੇ ਸਰਕਾਰ ਅੱਗੇ ਹੋਰ ਵੀ ਕਈ ਮੰਗਾਂ ਰੱਖੀਆਂ ਗਈਆਂ ਹਨ। ਜਿਨ੍ਹਾਂ ਦੇ ਪੂਰਾ ਹੋਣ ਤੋਂ ਬਾਅਦ ਹੀ ਧਰਨਾ ਚੁੱਕਿਆ ਜਾਵੇਗਾ ਸਾਂਝੇ ਮੋਰਚੇ ਵਲੋਂ ਇਹ ਵੀ ਮੰਗ ਕੀਤੀ ਗਈ ਕਿ 6 ਮਹੀਨਿਆਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਜਿਨ੍ਹਾਂ ਲੋਕਾਂ 'ਤੇ ਪਰਚੇ ਹੋਏ, ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੇ ਕੰਮ ਦਾ ਪ੍ਰਬੰਧ ਕੀਤਾ ਜਾਵੇ । ਇਸ ਤੋਂ ਇਲਾਵਾ ਫੈਕਟਰੀ ਦੇ ਪ੍ਰਦੂਸ਼ਣ ਦੇ ਕਾਰਨ ਬਿਮਾਰੀਆਂ ਨਾਲ ਮਰਨ ਵਾਲਿਆਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ।