by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਕਿ CM ਮਾਨ ਦੇ ਆਉਣ ਤੋਂ ਪਹਿਲਾ ਹੀ BMC ਚੋਂਕ ਸਰਦਾਰ ਬੇਅੰਤ ਸਿੰਘ ਦੇ ਬੁੱਤ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਦੇ ਨਾਅਰੇ ਲਿੱਖੇ ਗਏ ਹਨ। ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। CM ਮਾਨ ਦੇ ਆਉਣ ਤੋਂ ਪਹਿਲਾ ਅਜਿਹਾ ਹੋਣ ਤੇ ਪੁਲਿਸ ਦੀ ਕਾਰਜਪ੍ਰਣਾਲੀ ਤੇ ਨਿਸ਼ਾਨਾ ਲਗਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਕੱਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਖੇਡ ਮੇਲੇ ਦਾ ਉਦਘਾਟਨ ਕਰਨਗੇ। ਇਸ ਲਈ ਪੁਲਿਸ ਪ੍ਰਸ਼ਾਸਨ ਵਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਸੁਰੱਖਿਆ ਵੀ ਵਧ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਤਰਾਂ ਦੀ ਘਟਨਾ ਹੋਣ ਨਾਲ ਪੁਲਿਸ ਨੂੰ ਭਾਜੜਾ ਪਾ ਗਿਆ ਹਨ।ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਇਸ ਨੂੰ ਮਿਟਾ ਦਿੱਤਾ ਗਿਆ ਹੈ ਪਰ ਲੋਕਾਂ ਵਿੱਚ ਇਸ ਨੂੰ ਲੈ ਕੇ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ ।