by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਲਈ ਆਏ ਹਨ। ਮੁੱਲਾਂਪੁਰ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਲਈ ਆ ਰਹੇ ਹਨ। PM ਮੋਦੀ ਦੇ ਆਉਣ ਤੋਂ ਪਹਿਲਾ ਹੀ ਪੰਡਾਲ ਵਿੱਚ ਰੌਲਾ ਪਾ ਗਿਆ ਹੈ ਕਿਉਕਿ ਕੁਝ ਲੋਕ ਅੱਗੇ ਬੈਠਣ ਲਈ ਸ਼ੋਰ ਪਾ ਰਹੇ ਹਨ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਕਾਰਡ ਭੇਜ ਕਰ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੂੰ ਬੈਠਣ ਲਈ ਪਿੱਛੇ ਜਗ੍ਹਾ ਦਿੱਤੀ ਗਈ ਹੈ।
ਜਦੋ ਕਿ ਕਾਰਡ VIP ਪਾਸ ਵਾਲਾ ਹੈ। ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਾਨੂੰ ਅਗੇ ਬੈਠਣ ਦਿੱਤਾ ਜਾਵੇ ਪਰ ਅਗੇ ਬੈਰੀਕੇਡਿੰਗ ਕੀਤੀ ਹੋਈ ਹੈ। ਜਿਸ ਕਾਰਨ ਗੁੱਸੇ ਵਿੱਚ ਆਏ ਲੋਕਾਂ ਵਲੋਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਲੋਕਾਂ ਨੂੰ ਪੁਲਿਸ ਅਧਿਕਾਰੀਆਂ ਵਲੋਂ ਸ਼ਾਤੀ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਤਾਂਕਿ ਪੰਡਾਲ ਦਾ ਮਾਹੌਲ ਖਰਾਬ ਨਾ ਹੋ ਸਕੇ।