by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੁਢਲਾਡਾ ਹਲਕੇ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਸਾਬਕਾ ਕਾਂਗਰਸੀ ਵਿਧਾਇਕ ਮੰਗਤ ਰਾਏ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਬੰਧਕ ਬਣਾ ਕੇ ਕੁੱਟਮਾਰ ਕੀਤੀ ਤੇ ਉਨ੍ਹਾਂ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਦੱਸਿਆ ਜਾ ਰਿਹਾ ਹੁਣ ਸਾਬਕਾ ਵਿਧਾਇਕ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।
ਪੁਲਿਸ ਨੇ ਮਾਮਲਾ ਦਰਜ਼ ਕਰਕੇ ਕੁਝ ਅਣਪਛਾਤੇ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਹੈ । ਵਿਧਾਇਕ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰਾਂ ਆਪਣੇ ਦਫ਼ਤਰ 'ਚ ਬੈਠੇ ਸਨ। ਕੁਝ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਕੋਲ ਆ ਕੇ ਕੁੱਟਮਾਰ ਕੀਤੀ ਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਦੋਸ਼ੀਆਂ ਨੇ ਧਮਕਾਇਆ ਕਿ ਜੇਕਰ ਪੁਲਿਸ ਨੂੰ ਦੱਸਿਆ ਤਾਂ ਜਾਨ ਤੋਂ ਮਾਰ ਦਿੱਤਾ ਜਾਵੇਗਾ । ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ।