by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਗਰਾਓ ਦੇ ਪਿੰਡ ਮੁੱਲਾਂਪੁਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਇੱਕ ਸਾਬਕਾ ਫੋਜੀ ਵਲੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਦੱਸਿਆ ਜਾ ਰਿਹਾ ਸਾਬਕਾ ਫੋਜੀ ਵਲੋਂ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕੀਤੀ ਗਈ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਚਰਨਜੀਤ ਆਪਣੀ ਰਿਸ਼ਤੇਦਾਰੀ 'ਚ ਕਿਸੇ ਦੇ ਵਿਆਹ ਸਮਾਗਮ ਗਿਆ ਹੋਇਆ ਸੀ। ਸਮਾਗਮ ਤੋਂ ਬਾਅਦ ਘਰ ਆ ਉਸ ਨੇ ਆਪਣੇ ਸਿਰ 'ਤੇ ਗੋਲੀ ਮਾਰ ਕਰ ਖ਼ੁਦਕੁਸ਼ੀ ਕਰ ਲਈ। ਪੁਲਿਸ ਨੂੰ ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਾ ਹੈ।