ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਖਣ-ਪੂਰਬੀ ਨਾਈਜੀਰੀਆ ਵਿੱਚ ਇੱਕ ਗੈਰ-ਕਾਨੂੰਨੀ ਤੇਲ ਸੋਧਕ ਕਾਰਖਾਨੇ 'ਚ ਹੋਏ ਧਮਾਕੇ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਕ ਸਥਾਨਕ ਅਧਿਕਾਰੀ ਨੇ ਕਿਹਾ ਕਿ ਘਟਨਾ ਸਥਾਨ 'ਤੇ ਲਾਸ਼ਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ ਅਤੇ ਧਮਾਕੇ ਵਿਚ ਦੋ ਲੋਕਾਂ ਦੇ ਸ਼ਾਮਿਲ ਹੋਣ ਦਾ ਸ਼ੱਕ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਦਰਜਨਾਂ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਏ, ਜਦੋਂ ਕਿ ਕਈਆਂ ਨੇ ਜੰਗਲ ਵਿੱਚ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਇਮੋ ਦੇ ਪੈਟਰੋਲੀਅਮ ਰਿਸੋਰਸਜ਼ ਕਮਿਸ਼ਨਰ ਗੁਡਲਕ ਓਪਿਆਹ ਨੇ ਕਿਹਾ, ਇਸ ਤਬਾਹੀ 'ਚ ਮਰਨ ਵਾਲਿਆਂ ਦੀ ਗਿਣਤੀ 100 ਦੇ ਕਰੀਬ ਹੈ। ਅੱਗ ਲੱਗਣ ਤੋਂ ਬਾਅਦ ਕਈ ਲੋਕ ਆਪਣੀ ਜਾਨ ਬਚਾਉਣ ਲਈ ਝਾੜੀਆਂ ਵੱਲ ਭੱਜੇ ਅਤੇ ਉੱਥੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਵਾਤਾਵਰਨ ਅਧਿਕਾਰੀਆਂ ਨੇ ਕਿਹਾ ਕਿ ਅਫ਼ਰੀਕਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ 'ਚ ਅਜਿਹੀਆਂ ਆਫ਼ਤਾਂ ਇੱਕ ਨਿਯਮਤ ਘਟਨਾ ਹਨ, ਜਿੱਥੇ 33% ਗਰੀਬੀ ਅਤੇ ਬੇਰੁਜ਼ਗਾਰੀ ਨੇ ਲੱਖਾਂ ਨੌਜਵਾਨਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਹੈ।