by jaskamal
ਪੱਤਰ ਪ੍ਰੇਰਕ : ਮੈਟਾ ਕੰਪਨੀ ਦੀ ਮਲਕੀਅਤ ਵਾਲੀ ਸੋਸ਼ਲ ਮੀਡੀਆ ਸਾਈਟ ਫੇਸਬੁੱਕ ਦੀਆਂ ਸੇਵਾਵਾਂ ਮੰਗਲਵਾਰ ਨੂੰ ਦੁਨੀਆ ਭਰ ਵਿੱਚ ਬੰਦ ਹੋ ਗਈਆਂ ਸਨ। ਫੇਸਬੁੱਕ ਲੌਗਇਨ ਸੈਸ਼ਨ ਅਚਾਨਕ ਬੰਦ ਹੋ ਗਿਆ। ਇਸ ਤੋਂ ਬਾਅਦ ਯੂਜ਼ਰਸ ਕਾਫੀ ਪਰੇਸ਼ਾਨ ਨਜ਼ਰ ਆਏ। ਯੂਜ਼ਰਸ ਸੋਸ਼ਲ ਮੀਡੀਆ ਐਕਸ ਅਤੇ ਫੇਸਬੁੱਕ 'ਤੇ ਆਪਣਾ ਗੁੱਸਾ ਕੱਢ ਰਹੇ ਸਨ। ਭਾਰਤੀ ਸਮੇਂ ਮੁਤਾਬਕ 8.52 ਮਿੰਟ 'ਤੇ ਫੇਸਬੁੱਕ ਬੰਦ ਹੋ ਗਈ ਸੀ।
ਇਸ ਤੋਂ ਇਲਾਵਾ ਕੁਝ ਯੂਜ਼ਰਸ ਨੇ ਇੰਸਟਾਗ੍ਰਾਮ ਦੇ ਡਾਊਨ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸੋਸ਼ਲ ਮੀਡੀਆ 'ਤੇ ਯੂਜ਼ਰਸ ਲਗਾਤਾਰ ਇਸ ਬਾਰੇ ਸ਼ਿਕਾਇਤ ਕਰ ਰਹੇ ਸਨ, ਪਰ ਕਰੀਬ ਇੱਕ ਘੰਟੇ ਬਾਅਦ ਫੇਸਬੁੱਕ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ। ਹਾਲਾਂਕਿ ਇੰਸਟਾਗ੍ਰਾਮ 'ਤੇ ਯੂਜ਼ਰਸ ਨੂੰ ਅਜੇ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।