ਪਰਿਵਾਰ ਖ਼ਿਲਾਫ਼ ਜਾ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਮੁੰਡੇ ਨੂੰ ਕੀਤਾ ਅਗਵਾ, ਘਰ ‘ਚ ਬੰਨ੍ਹ ਕੇ ਕੀਤੀ ਕੁੱਟਮਾਰ
by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਰਿਵਾਰ ਖ਼ਿਲਾਫ਼ ਜਾ ਕੇ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਪਤੀ ਨੂੰ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਗਵਾ ਕਰ ਲਿਆ ਗਿਆ ਅਤੇ ਆਪਣੇ ਘਰ 'ਚ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਪੀੜਤ ਲੜਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰ ਦੇ ਖ਼ਿਲਾਫ਼ ਜਾ ਕੇ ਵਰਿੰਦਰ ਕੁਮਾਰ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਤੋਂ ਬਾਅਦ ਉਸ ਦੇ ਪੇਕੇ ਪਰਿਵਾਰ ਦੇ ਲੋਕ ਉਸ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਆ ਰਹੇ ਸਨ।
ਕੁੜੀ ਨੇ ਦੱਸਿਆ ਕਿ ਵਰਿੰਦਰ ਕੁਮਾਰ ਆਪਣੇ ਪਿਤਾ ਪਵਨ ਕੁਮਾਰ ਨੂੰ ਮੋਟਰਸਾਈਕਲ 'ਤੇ ਪਿੰਡ ਚਾਹੜਾਂ ਵਿਚ ਕੰਮ 'ਤੇ ਛੱਡ ਕੇ ਵਾਪਸ ਘਰ ਆ ਰਿਹਾ ਸੀ ਅਤੇ ਰਸਤੇ ਵਿਚ ਮੇਰੇ ਭਰਾ ਜੋਧਾ ਅਤੇ ਕਾਕਾ ਨੇ ਆਪਣੇ 3 ਹੋਰ ਸਾਥੀਆਂ ਸਮੇਤ ਘੇਰ ਲਿਆ ਅਤੇ ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਉਸ ਦੀ ਕੁੱਟਮਾਰ ਕਰਨ ਲੱਗ ਪਏ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।