by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਲੀਵੁੱਡ ਫ਼ਿਲਮਾਂ ਦੇ ਸਭ ਤੋਂ ਪ੍ਰਸਿੱਧ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰੁਣ ਬਾਲੀ ਕਾਫੀ ਸਮੇ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਨੇ 79 ਸਾਲ ਦੀ ਉਮਰ 'ਚ ਮੁੰਬਈ ਦੇ ਹੀਰਾਨੰਦਾਨੀ ਹਸਪਤਾਲ 'ਚ ਆਖਰੀ ਸਾਹ ਲਿਆ ਹੈ। ਸੂਤਰਾਂ ਅਨੁਸਾਰ ਅਰੁਣ ਬਾਲੀ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਹ ਇਲਾਜ ਅਧੀਨ ਸੀ। ਜ਼ਿਕਰਯੋਗ ਹੈ ਕਿ ਅਰੁਣ ਬਾਲੀ ਨੇ ਆਪਣੇ ਕਰੀਅਰ ਦੀ ਸ਼ੁਰੁਆਤ ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ ਤੋਂ ਲੈ ਕੇ ਐਕਸ਼ਨ ਖਿਲਾੜੀ ਅਕਸ਼ੇ ਤੇ ਸੁਸ਼ਾਂਤ ਸਿੰਘ ਵਰਗੇ ਸਿਤਾਰਿਆਂ ਨਾਲ ਕੰਮ ਕੀਤਾ ਹੈ । ਉਨ੍ਹਾਂ ਨੇ ਪੀਕੇ, ਪਾਣੀਪਤ ਵਰਗੀਆਂ ਫ਼ਿਲਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ ।