by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਇਲਾਜ਼ ਦੌਰਾਨ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਉਸ ਦੇ ਪਰਿਵਾਰਿਕ ਮੈਬਰਾਂ ਵਲੋਂ ਕੀਤੀ ਗਈ ਹੈ। ਦੱਸ ਦਈਏ ਕਿ ਰਾਜੂ ਕਾਫੀ ਸਮੇ ਤੋਂ ਦਿੱਲੀ ਦੇ ਹਸਪਤਾਲ ਵਿੱਚ ਦਾਖਿਲ ਸੀ। 10 ਅਗਸਤ ਤੋਂ ਉਹ ਬੇਹੋਸ਼ ਪਏ ਹੋਏ ਸੀ। ਇਸ ਨਾਲ ਪਰਿਵਾਰਿਕ ਮੈਬਰਾਂ ਲਈ ਵੀ ਚਿੰਤਾ ਵੱਧ ਰਹੀ ਸੀ। ਜਿਸ ਤੋਂ ਬਾਅਦ ਅੱਜ ਰਾਜੂ ਦੇ ਦਿਹਾਂਤ ਦੀ ਖ਼ਬਰ ਉਸ ਦੇ ਪਰਿਵਾਰਿਕ ਮੈਬਰਾਂ ਵਲੋਂ ਸਾਂਝੀ ਕੀਤੀ ਗਈ ਹੈ ।