ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੁਣ ਹਾਲਤ ਨਾਜ਼ੁਕ ਬਣ ਗਈ ਹੈ। ਉਨ੍ਹਾਂ ਦਾ ਇਲਾਜ ਦਿੱਲੀ ਦੇ ਹਸਪਤਾਲ 'ਚ ਚੱਲ ਰਿਹਾ ਹੈ। ਇਲਾਜ ਦੌਰਾਨ ਉਹ ਬੇਹੋਸ਼ ਹੋ ਗਏ ਹਨ ਸੂਤਰਾਂ ਨੂੰ ਖਬਰਾਂ ਆ ਰਹੀਆਂ ਹਨ ਕਿ ਰਾਜੂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ । ਫਿਲਹਾਲ ਡਾਕਟਰਾਂ ਵਲੋਂ ਇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਰਾਜੂ ਦਾ ਇਲਾਜ ਹਾਲੇ ਵੀ ਹਸਪਤਾਲ ਵਿੱਚ ਚਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਰਾਜੂ ਸ਼੍ਰੀਵਾਸਤਵ ਨੂੰ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ ਸੀ। ਰਾਜੂ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਦੇ ਜਲਦ ਹੀ ਠੀਕ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਦਿਮਾਗ ਦੇ ਇਕ ਹਿੱਸੇ ਤੇ ਸੱਟ ਲੱਗ ਗਈ ਹੈ। ਜਿਸ ਕਾਰਨ ਦਿਮਾਗ ਵਿੱਚ ਆਕਸੀਜਨ ਦੀ ਕਮੀ ਹੋ ਗਈ ਹੈ। ਡਾਕਟਰਾਂ ਵਲੋਂ ਉਨ੍ਹਾਂ ਨੂੰ ਇਕ ਹਫਤੇ ਤੋਂ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਸੱਟ ਇੰਜਰੀ ਕਾਰਨ ਨਹੀਂ ਸਗੋਂ ਜਿਮ ਵਿੱਚ ਬੇਹੋਸ਼ ਹੋ ਕੇ ਡਿੱਗਣ ਤੋਂ ਬਾਅਦ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਹੋਈ ਸੀ।