ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਨੂੰ ਸਦਮਾ, ਮਾਤਾ ਦਾ ਦਿਹਾਂਤ

by jaskamal

ਪੱਤਰ ਪ੍ਰੇਰਕ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਜਾਣਕਾਰੀ ਅਨੁਸਾਰ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਦੌਰੇ 'ਤੇ ਆਏ ਗਾਇਕ ਕੰਵਰ ਗਰੇਵਾਲ ਨੂੰ ਉਨ੍ਹਾਂ ਦੀ ਮਾਂ ਦੇ ਦੇਹਾਂਤ ਦੀ ਦੁੱਖਦਾਈ ਖਬਰ ਮਿਲੀ ਹੈ। ਇਸ ਤੋਂ ਬਾਅਦ ਉਹ ਆਪਣਾ ਦੌਰਾ ਰੱਦ ਕਰਕੇ ਵਾਪਸ ਪਰਤ ਰਹੇ ਹਨ।

ਕੰਵਰ ਗਰੇਵਾਲ ਦੀ ਮਾਤਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਇਸ ਖਬਰ ਨੇ ਕਲਾਕਾਰ ਦੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੰਵਰ ਗਰੇਵਾਲ ਦੇ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਮਨਜੀਤ ਕੌਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।