by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਰਾਗੀ ਜੱਥੇ ਵੱਲੋਂ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਭੋਗ ਪਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪੁੱਜੇ ਹੋਏ ਹਨ ਅਤੇ ਲੋਕਾਂ ਨੇ ਦਸਤਾਰ ਸਜਾਈਆਂ ਹੋਈਆਂ ਹਨ। ਨੌਜਵਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਮਾਰ ਕਰ ਕਤਲ ਕੀਤਾ ਗਿਆ ਸੀ । ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਪੰਜਾਬ ਪੁਲਿਸ ਇਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ।