by jaskamal
ਨਿਊਜ਼ ਡੈਸਕ : Ram Nath Kovind Farewell : ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੇ ਸੰਸਦ ਵੱਲੋਂ ਵਿਦਾਇਗੀ ਦਿੱਤੀ ਗਈ। ਵਿਦਾਇਗੀ ਸਮਾਗਮ ਰਾਜ ਸਭਾ ਤੇ ਲੋਕ ਸਭਾ ਦੇ ਦੋਵਾਂ ਸਦਨਾਂ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ ਸੀ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, PM ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਸਾਰੇ ਸੀਨੀਅਰ ਲੋਕ ਸੰਸਦ 'ਚ ਮੌਜੂਦ ਸਨ। ਹਾਲਾਂਕਿ ਸੈਂਟਰਲ ਹਾਲ 'ਚ ਆਯੋਜਿਤ ਇਸ ਵਿਦਾਇਗੀ ਸਮਾਰੋਹ 'ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਮੌਜੂਦ ਨਹੀਂ ਸਨ।
ਲੋਕ ਸਭਾ ਸਪੀਕਰ Om Birla ਨੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਤੇ ਫਿਰ Ramnath Kovind ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ। ਇਸ ਤੋਂ ਬਾਅਦ ਰਾਸ਼ਟਰਪਤੀ ਨੇ ਸੰਸਦ 'ਚ ਵਿਦਾਇਗੀ ਭਾਸ਼ਣ ਦਿੱਤਾ। ਕੋਵਿੰਦ ਨੇ ਕਿਹਾ, "ਮੈਂ ਰਾਸ਼ਟਰਪਤੀ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਦੇਸ਼ ਦੇ ਨਾਗਰਿਕਾਂ ਦਾ ਹਮੇਸ਼ਾ ਧੰਨਵਾਦੀ ਰਹਾਂਗਾ।"