ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ

by vikramsehajpal
ਜਲੰਧਰ (ਦੇਵ ਇੰਦਰਜੀਤ) : ਖੇਤੀ ਕਾਨੂੰਨਾਂ ਖ਼ਿਲਾਫ਼ ਚੌਲਾਂਗ ਟੋਲ ਪਲਾਜ਼ਾ ਤੇ ਪੱਕਾ ਮੋਰਚਾ ਲਾਕੇ ਬੈਠੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਅੱਜ ਕਰਨਾਲ ਵਿੱਚ ਖੱਟੜ ਸਰਕਾਰ ਵੱਲੋ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਜਲੰਧਰ-ਪਠਾਨਕੋਟ-ਜੰਮੂ ਹਾਈਵੇਅ ਜਾਮ ਕਰ ਦਿੱਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਹਰਿਆਣਾ ਦੀ ਖੱਟੜ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰੀ ਨਾਅਰੇਬਾਜ਼ੀ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਟੋਲ ਪਲਾਜ਼ਾ 'ਤੇ ਇਕੱਠਾ ਹੋਏ ਸੈਂਕੜੇ ਕਿਸਾਨਾਂ ਨੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਹਾਈਵੇਅ ਜਾਮ ਕਰਨ ਦਾ ਸੰਘਰਸ਼ ਸ਼ੁਰੂ ਕੀਤਾ।