ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਤਰ -ਮੰਤਰ 'ਤੇ ਧਰਨੇ ਤੇ ਬੈਠੇ ਪਹਿਲਵਾਨਾਂ ਦੇ ਹੱਕ 'ਚ ਹੁਣ ਕਿਸਾਨਾਂ ਨੇ ਡੇਰੇ ਲਗਾ ਲਏ ਹਨ। ਕਿਸਾਨਾਂ ਦੇ ਉੱਥੇ ਪਹੁੰਚਣ ਤੇ ਦਿੱਲੀ ਪੁਲਿਸ ਨੇ ਧਰਨੇ ਵਾਲੀ ਥਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ । ਪੁਲਿਸ ਅਧਿਕਾਰੀਆਂ ਵਲੋਂ ਦਿੱਲੀ ਅੰਦਰ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਇਸ ਮੌਕੇ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਟ ਵੀ ਸਮਰਥਕਾਂ ਸਮੇਤ ਪਹਿਲਵਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚੇ।
ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁੱਖੀ ਬ੍ਰਜਭੂਸ਼ਨ ਦੇ ਖ਼ਿਲਾਫ਼ ਜੰਤਰ -ਮੰਤਰ 'ਤੇ ਧਰਨਾ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਦੇਸ਼ ਵਿਆਪੀ ਅੰਦੋਲਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਪੰਜਾਬ ,ਹਰਿਆਣਾ ਸਮੇਤ ਕਈ ਖੇਤਰਾਂ 'ਚੋ ਕਈ ਸੀਨੀਅਰ ਕਿਸਾਨ ਆਗੂ ਬੀਤੀ ਦਿਨੀਂ ਜੰਤਰ ਮੰਤਰ ਆਉਣਗੇ । ਇਸ ਦੌਰਾਨ ਉਨ੍ਹਾਂ ਵਲੋਂ ਬ੍ਰਜਭੂਸ਼ਨ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ ਕਿਉਕਿ ਕੁਝ ਮਹਿਲਾ ਪਹਿਲਵਾਨਾਂ ਨੇ ਉਸ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ ।