ਦਿੱਲੀ ਬਾਰਡਰ ‘ਤੇ ਹੀ ਕਿਸਾਨਾਂ ਨੇ ਮਨਾਇਆ ਗੁਰਪੁਰਬ

by vikramsehajpal

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ਨੂੰ ਘੇਰੀ ਬੈਠੇ ਹਨ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਉੱਤੇ ਗਏ ਨੂੰ ਪੂਰੇ 5 ਦਿਨ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਦੇ ਲਈ ਹੁਣ ਹਰਿਆਣਾ, ਯੂ.ਪੀ. ਅਤੇ ਬਿਹਾਰ ਦੇ ਕਿਸਾਨ ਵੀ ਆ ਗਏ ਹਨ।

https://youtu.be/RIvCx-mGK_8

ਕਿਰਤ ਕਰੋ ਦਾ ਹੋਕਾ ਦੇਣ ਵਾਲੇ ਗੁਰੂ ਨਾਨਕ ਦੇਵ ਜੀ ਦਾ ਅੱਜ 551ਵਾਂ ਪ੍ਰਕਾਸ਼ ਪੁਰਬ ਪੂਰਾ ਜਗਤ ਮਨਾ ਰਿਹਾ ਹੈ ਅਤੇ ਲੋਕਾਂ ਵੱਲੋਂ ਗੁਰਘਰਾਂ ਅਤੇ ਆਪਣੇ-ਆਪਣੇ ਘਰਾਂ ਵਿੱਚ ਦੀਪਮਾਲਾ ਕੀਤੀ ਜਾ ਰਹੀ ਹੈ ਅਤੇ ਗੁਰਘਰਾਂ ਵਿੱਚ ਲੰਗਰ ਵੀ ਲਾਏ ਜਾ ਰਹੇ ਹਨ। ਪੰਜਾਬ ਦਾ ਕਿਸਾਨ ਜੋ ਕਿ ਦਿੱਲੀ ਬਾਰਡਰਾਂ ਉੱਤੇ ਬੈਠਾ ਹੈ।

ਤੁਹਾਨੂੰ ਕੁੱਝ ਤਸਵੀਰਾਂ ਦਿਖਾਉਂਦੇ ਹਾਂ ਕਿ ਕਿਵੇਂ ਕਿਸਾਨਾਂ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਦੇ ਬਾਰਡਰ ਉੱਤੇ ਮਨਾਇਆ।