ਬੁਢਲਾਡਾ (ਕਰਨ)- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਸ਼ਹਿਰ ਅੰਦਰ ਧਰਨਾ ਅੱਜ 193ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ।
ਅੱਜ ਕਿਸਾਨਾਂ ਦੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਹਰਦਿਆਲ ਸਿੰਘ ਦਾਤੇਵਾਸ, ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ, ਤੇਜ ਰਾਮ ਅਹਿਮਦਪੁਰ, ਸਵਰਨ ਸਿੰਘ ਬੋੜਾਵਾਲ, ਹਰਮੀਤ ਬੋੜਾਵਾਲ, ਜਵਾਲਾ ਸਿੰਘ, ਰੂਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਧਰਨੇ ਚ ਬੈਠੇ ਕਿਸਾਨਾਂ ਦੀਆਂ ਫਸਲਾਂ ਦੀ ਸਾਭ ਸੰਭਾਲ ਪਿੰਡਾਂ ਦੇ ਲੋਕ ਆਪਣੇ ਪੱਧਰ ਤੇ ਕਰਨਗੇ। ਉਨ੍ਹਾ ਕਿਹਾ ਕਿ ਫਸਲਾਂ ਦੀ ਕਟਾਈ ਤੋਂ ਲੈ ਕੇ ਮੰਡੀਆਂ ਤੱਕ ਲਿਜਾਣ ਦੀ ਜਿੰਮੇਵਾਰੀ ਤਹਿ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਡੋਲਣ ਨਹੀਂ ਦਿੱਤਾ ਜਾਵੇਗਾ। ਰੁੋਦੀ ਸਰਕਾਰ ਨੂੰ ਹਾਰ ਮੰਨਣੀ ਹੀ ਪਵੇਗੀ।
ਉਨ੍ਹਾਂ ਕਿਹਾ ਕਿ ਹਾੜੀ ਦਾ ਸ਼ੀਜਨ ਹੋਣ ਦੇ ਬਾਵਜੂਦ ਦਿੱਲੀ ਦੇ ਮੋਰਚਿਆਂ ਵਿੱਚ ਨਿੱਤ ਦਿਨ ਜਥੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨ ਚੁੱਪ ਨਹੀਂ ਬੈਠਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਿਸਾਨ ਅਤੇ ਔਰਤਾਂ ਸ਼ਾਮਲ ਸਨ।