ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਖਿਲਾਫ ਰੋਸ ਤੇਜ਼ ਕਰਦੇ ਹੋਏ ਹੁਣ ਸੂਬੇ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਐਲਾਨ ਅਨੁਸਾਰ 15 ਦਸੰਬਰ ਤੇ 15 ਜਨਵਰੀ ਤੱਕ ਸੂਬੇ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ। ਇਸ ਸੰਘਰਸ਼ ਤਹਿਤ ਸੂਬੇ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਹੈ।
ਸੂਬਾ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਉਹ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ । ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪੈ ਰਿਹਾ । 12 ਦਸੰਬਰ ਨੂੰ ਸੂਬੇ 'ਚ ਮੰਤਰੀਆਂ ਤੇ ਵਿਧਾਇਕਾਂ ਦੀਆਂ ਘਰਾਂ ਅਗੇ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਕਈ ਸਾਲਾਂ ਤੋਂ ਸਰਕਾਰ ਮੰਗਾ ਨਹੀਂ ਪੂਰੀਆਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਜੇਕਰ ਸਰਕਾਰ ਅਜੇ ਵੀ ਮੰਗਾ ਨਹੀ ਮੰਨਦੀ ਹੈ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।