ਕਿਸਾਨਾਂ ਨੇ ਇੱਕ ਵਾਰ ਫਿਰ ਕੀਤਾ ਨੈਸ਼ਨਲ ਹਾਈਵੇਅ, ਮਾਹੌਲ ਤਣਾਅਪੂਰਨ

by jaskamal

ਪੱਤਰ ਪ੍ਰੇਰਕ : ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਮਾਮਲਾ ਗਰਮ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਅੱਜ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਸਬੰਧੀ ਸੀ.ਐਮ. ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ, ਜਿਸ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਇਸ ਦੌਰਾਨ ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇਅ ਅਤੇ ਪਟਿਆਲਾ ਰੋਡ ਜਾਮ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਕਈ ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ।

ਸੰਗਰੂਰ 'ਚ ਮੁੱਖ ਮੰਤਰੀ ਘਰ ਦੇ ਬਾਹਰ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸੁਨਾਮ ਵਿੱਚ ਵੀ ਨਾਕਾਬੰਦੀ ਕਰਕੇ ਸੀਐਮ ਹਾਊਸ ਦੇ ਬਾਹਰ ਧਰਨਾ ਦੇਣ ਆ ਰਹੇ ਸਮੂਹਾਂ ਨੂੰ ਰੋਕ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ ਅਤੇ ਕਈ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੰਗਰੂਰ ਜਾਣ ਵਾਲੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਇਕ ਮਹਿਲਾ ਟਰੈਵਲ ਏਜੰਟ ਦੀ ਸ਼ਿਕਾਇਤ 'ਤੇ ਭਾਨਾ ਸਿੱਧੂ ਖਿਲਾਫ ਬਲੈਕਮੇਲਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੇ ਦੋਸ਼ ਲਾਇਆ ਸੀ ਕਿ ਭਾਨਾ ਸਿੱਧੂ ਸੋਸ਼ਲ ਮੀਡੀਆ 'ਤੇ ਲਾਈਵ ਟਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਸੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਸ ਖ਼ਿਲਾਫ਼ ਬਦਲਾ ਲੈਣ ਦੀ ਨੀਅਤ ਨਾਲ ਕੇਸ ਦਰਜ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਭਾਨਾ ਸਿੱਧੂ ਨੂੰ ਰਿਹਾਅ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ।