by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉਤੇ ਕੀਤੇ ਗਏ ਕੇਸ ਵਾਪਸ ਲਏ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਦੌਰਾਨ ਕਿਸਾਨ ਮੰਗ ਪੱਤਰ ਦੇਣ ਲਈ ਰਾਜਪਾਲ ਦੇ ਦਫਤਰ ਵੱਲ ਨੂੰ ਚੱਲ ਪਏ ਅਤੇ ਰਸਤੇ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਇਥੇ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਵਿਚਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨਾਂ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ ਹੈ। ਪ੍ਰਸ਼ਾਸਨ ਪੰਜ ਕਿਸਾਨਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਰਿਹਾ ਹੈ।