ਬੁਢਲਾਡਾ (ਕਰਨ) : ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰੰਭਿਆ ਕਿਸਾਨੀ ਮੋਰਚਾ ਅੱਜ 238 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰੇ, ਸਵਰਨ ਸਿੰਘ ਬੋੜਾਵਾਲ, ਐਡਵੋਕੇਟ ਸਵਰਨਜੀਤ ਸਿੰਘ, ਤੇਜ਼ ਰਾਮ ਅਹਿਮਦਪੁਰ, ਭੂਰਾ ਅਹਿਮਦਪੁਰ, ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦਿਆਂ ਤੇ ਇਮਾਨਦਾਰ ਹੋਵੇ ਅਤੇ ਕਾਰਪੋਰੇਟ ਘਰਾਣਿਆ ਦਾ ਮੌਹ ਛੱਡੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅੱਜ 6 ਮਹੀਨੇ ਤੋਂ ਉੱਪਰ ਦਾ ਸਮਾ ਹੋ ਗਿਆ ਹੈ ਸੰਘਰਸ਼ ਸ਼ੁਰੂ ਕੀਤੇ ਨੂੰ ਪਰ ਸਰਕਾਰ ਦੇ ਕੰਨ੍ਹ ਤੇ ਕੋਈ ਜੂੰਅ ਤੱਕ ਨਹੀਂ ਸਰਕ ਰਹੀ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਨੂੰ ਚਿਤਾਵਨੀ ਦਿੰਦੀਆਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਫੋਟੋ: ਬੁਢਲਾਡਾ: ਧਰਨੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।