ਬੁਢਲਾਡਾ(ਕਰਨ): ਮੰਡੀਆਂ ਵਿਚ ਚੱਲ ਰਹੇ ਹਾੜ੍ਹੀ ਦੀ ਫਸਲ ਦੇ ਖਰੀਦ ਸਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਖੇਮ ਸਿੰਘ ਜਟਾਣਾ ਵੱਲੋਂ ਕਈ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾ ਸਥਾਨਕ ਜੀਰੀ ਯਾਰਡ, ਬੋੜਾਵਾਲ, ਗੁੜਦੀ, ਫਫੜੇ ਭਾਈ ਕੇ, ਕੂਲਹੈਰੀ ਆਦਿ ਪਿੰਡਾ ਦਾ ਦੋਰਾ ਕਰਦਿਆ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ। ਮੰਡੀਆਂ ਦਾ ਦੌਰਾ ਕਰਨ ਸਮੇਂ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੰਡੀਆਂ ਵਿਚ ਆ ਰਹੀਆ ਮੁਸ਼ਕਿਲਾਂ ਸੁਣੀਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ ਉਨ੍ਹਾਂ ਦਾ ਵੀ ਹੱਲ ਜਲਦੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸੈਨੀਟਾਈਜ਼ਰ, ਸੋਸ਼ਲ ਡਿਸਟੈਸਿਗ, ਪਾਣੀ, ਬਿਜਲੀ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਸੁੱਕੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਜ਼ਿਆਦਾ ਸਮਾਂ ਮੰਡੀਆਂ ਵਿਚ ਨਾ ਰੁਕਣਾ ਪਵੇ। ਇਸ ਮੋਕੇ ਅੈਸ ਅੈਸ ਬੋਰਡ ਦੇ ਮੈਬਰ ਪ੍ਰਿਸੀਪਲ ਬਿਹਾਰੀ ਸਿੰਘ, ਭੋਲਾ ਸਿੰਘ, ਅਮਰੀਕ ਸਿੰਘ ਗੁਰਨੇ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਫੋਟੋ: ਬੁਢਲਾਡਾ: ਮੰਡੀਆਂ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਚੇਅਰਮੈਨ।