by vikramsehajpal
ਜੰਮੂ-ਕਸ਼ਮੀਰ,(ਦੇਵ ਇੰਦਰਜੀਤ) :ਪੁੱਤਰ ਉਮਰ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਕੀ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਪਾਏ ਗਏ ਹਨ। ਅਤੇ ਹਾਲ ਹੀ ਵਿਚ ਆਪਣੇ ਪਿਤਾ ਦੇ ਸੰਪਰਕ ’ਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ।ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ ਕਿ ਮੇਰੇ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਬੀਮਾਰੀ ਦੇ ਕੁਝ ਲੱਛਣ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਜਾਂਚ ਹੋਣ ਤੱਕ ਮੈਂ ਅਤੇ ਪਰਿਵਾਰ ਦੇ ਹੋਰ ਮੈਂਬਰ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਮੈਂ ਪਿਛਲੇ ਕੁਝ ਦਿਨਾਂ ਤੋਂ ਸਾਡੇ ਸੰਪਰਕ ’ਚ ਆਏ ਹਰ ਵਿਅਕਤੀ ਤੋਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਾ ਹਾਂ।