ਭਿਆਨਕ ਅੱਗ ‘ਚ ਜਿਉਂਦੇ ਸੜੇ ਪਿਓ-ਧੀ !

by vikramsehajpal

ਹੈਦਰਾਬਾਦ (ਸਾਹਿਬ) : ਬੁੱਧਵਾਰ ਤੜਕੇ ਹੈਦਰਾਬਾਦ ਵਿਚ ਇਮਾਰਤ ਨੂੰ ਅੱਗ ਲੱਗਣ ਕਾਰਨ ਇਕ 40 ਸਾਲਾ ਵਿਅਕਤੀ ਅਤੇ ਉਸ ਦੀ ਧੀ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿਚ ਝੁਲਸ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੁਲਸੁਮਪੁਰਾ ਪੁਲਸ ਸਟੇਸ਼ਨ ਦੀ ਸੀਮਾ 'ਚ ਤਿੰਨ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਸਵੇਰੇ ਕਰੀਬ 1 ਵਜੇ ਅੱਗ ਲੱਗੀ, ਜੋ ਪਹਿਲੀ ਅਤੇ ਦੂਜੀ ਮੰਜ਼ਿਲ ਤੱਕ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਰਾਤ ਦੇ 3 ਵਜੇ ਤਕ ਅੱਗ 'ਤੇ ਕਾਬੂ ਪਾ ਲਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਇਕ ਫਲੈਟ 'ਚ ਰਹਿਣ ਵਾਲੇ ਇਕ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ਨਾਲ ਝੁਲਸ ਗਏ ਅਤੇ ਉਨ੍ਹਾਂ ਨੂੰ ਇਕ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਵਿਅਕਤੀ ਅਤੇ ਉਸ ਦੀ 10 ਸਾਲਾ ਧੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਮਾਰਤ ਦੇ ਮਾਲਿਕ ਦੀ ਜ਼ਮੀਨੀ ਮੰਜ਼ਿਲ 'ਤੇ ਫਰਨੀਚਰ ਦੀ ਫੈਕਟਰੀ ਹੈ ਅਤੇ ਅੱਗ ਸ਼ਾਟ ਸਰਕਿਟ ਕਾਰਨ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਸ ਨੇ ਕਿਹਾ ਕਿ ਇਮਾਰਤ ਦੇ ਮਾਲਿਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।